Monday, December 14, 2015

Sukhmani



Narsingh Avatar


Sant Babey And Jamm Ke Doot


Sikhism (Adi Dharma) And 21st Century Religion


Dhanak Roop

ਸਿਰੀਰਾਗੁ ਮਹਲਾ ੧ ਘਰੁ ੪ ॥

ਏਕੁ ਸੁਆਨੁ ਦੁਇ ਸੁਆਨੀ ਨਾਲਿ ॥
 ਭਲਕੇ ਭਉਕਹਿ ਸਦਾ ਬਇਆਲਿ ॥
ਕੂੜੁ ਛੁਰਾ ਮੁਠਾ ਮੁਰਦਾਰੁ ॥ 

ਧਾਣਕ ਰੂਪਿ ਰਹਾ ਕਰਤਾਰ ॥੧॥
ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥
 ਹਉ ਬਿਗੜੈ ਰੂਪਿ ਰਹਾ ਬਿਕਰਾਲ ॥
ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥
 ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥
ਮੁਖਿ ਨਿੰਦਾ ਆਖਾ ਦਿਨੁ ਰਾਤਿ ॥ 
ਪਰ ਘਰੁ ਜੋਹੀ ਨੀਚ ਸਨਾਤਿ ॥
ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥
 ਧਾਣਕ ਰੂਪਿ ਰਹਾ ਕਰਤਾਰ ॥੨॥
ਫਾਹੀ ਸੁਰਤਿ ਮਲੂਕੀ ਵੇਸੁ ॥
 ਹਉ ਠਗਵਾੜਾ ਠਗੀ ਦੇਸੁ ॥
ਖਰਾ ਸਿਆਣਾ ਬਹੁਤਾ ਭਾਰੁ ॥
 ਧਾਣਕ ਰੂਪਿ ਰਹਾ ਕਰਤਾਰ ॥੩॥
ਮੈ ਕੀਤਾ ਨ ਜਾਤਾ ਹਰਾਮਖੋਰੁ ॥
 ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥
ਨਾਨਕੁ ਨੀਚੁ ਕਹੈ ਬੀਚਾਰੁ ॥
ਧਾਣਕ ਰੂਪਿ ਰਹਾ ਕਰਤਾਰ ॥੪॥੨੯॥

Ansaa Avataar

ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
(ਪੰਨਾ 516, ਸਤਰ 14, ਮਃ 3)


ਤਿਸੁ ਵਿਚਿ ਨਾਮੁ ਨਿਰੰਜਨ ਅੰਸਾ

(ਪੰਨਾ 1034, ਸਤਰ 15, ਮਃ 1)


ਅਨਿਕ ਪੁਰਖ ਅੰਸਾ ਅਵਤਾਰ

(ਪੰਨਾ 1236, ਸਤਰ 1, ਮਃ 5)


Kamlapati

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥
 ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥

 ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
(ਪੰਨਾ 691, ਸਤਰ 18, ਭਗਤ ਕਬੀਰ ਜੀ )

ਊਤਮੁ ਦੀਅਰਾ ਨਿਰਮਲ ਬਾਤੀ ॥ 
ਤੁਹੀ ਨਿਰੰਜਨੁ ਕਮਲਾ ਪਾਤੀ ॥੨॥
(ਪੰਨਾ 695, ਸਤਰ 10, ਭਗਤ ਸੈਣ)



Garuda and Aruna

ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
                 (ਪੰਨਾ 695, ਸਤਰ 4, ਭਗਤ ਤ੍ਰਿਲੋਚਨ ਜੀ)




Baavan Avataar and Baliraja

ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥

ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥
                                              (Page 1344 - Adi Granth)

Kalki Avatar and Sambhal Valley

ਭਲ ਭਾਗ ਭਯਾ ਇਹ ਸੰਭਲ ਕੇ ਹਰਿਜੂ ਹਰਿਮੰਦਰ ਆਵਹਗੇ ॥੧੪੧॥

ਰੂਪ ਅਨੂਪ ਸਰੂਪ ਮਹਾ ਲਖ ਦੇਵ ਅਦੇਵ ਲਜਾਵਹਗੇ ॥ 

ਅਰਿ ਮਾਰ ਸੁਧਾਰ ਕੈ ਟਾਰ ਘਣੇ ਬਹੁਰੌ ਕਲਿ ਧਰਮ ਚਲਾਵਹਗੇ ॥
ਸਭ ਸਾਧ ਉਬਾਰ ਲਹੈ ਕਰ ਦੈ ਦੁਖ ਆਂਚ ਨ ਲਾਗਨ ਪਾਵਹਗੇ ॥ 
ਭਲ ਭਾਗ ਭਯਾ ਇਹ ਸੰਭਲ ਕੇ ਹਰਿਜੂ ਹਰਿਮੰਦਰ ਆਵਹਗੇ ॥੧੪੨॥
ਦਾਨਵ ਮਾਰ ਅਪਾਰ ਬਡੇ ਰਣਿ ਜੀਤ ਨਿਸ਼ਾਨ ਬਜਾਵਹਗੇ ॥ 
ਖਲ ਟਾਰ ਹਜ਼ਾਰ ਕਰੋਰ ਕਿਤੇ ਕਲਕੀ ਕਲਿ ਕ੍ਰਿਤ ਬਢਾਵਹਗੇ ॥
ਪ੍ਰਗਟੇ ਜਿਤ ਹੀ ਤਿਤ ਧਰਮ ਦਿਸ਼ਾ ਲਖ ਪਾਪਨ ਪੁੰਜ ਪਰਾਵਹਗੇ ॥ 
ਭਲ ਭਾਗ ਭਯਾ ਇਹ ਸੰਭਲ ਕੇ ਹਰਿਜੂ ਹਰਿਮੰਦਰ ਆਵਹਗੇ ॥੧੪੩॥
                      (Kalki Avtar, Patshahi 10, Dasm Granth)

Tit Saravrarhai





ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

Maanukh Dayhureaa

ਆਸਾ ਮਹਲਾ ੫ ॥

ਭਈ ਪਰਾਪਤਿ ਮਾਨੁਖ ਦੇਹੁਰੀਆ

ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

Maidaa Sai

ਆਸਾ ਮਹਲਾ ੪ ॥

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

So Purakh

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

Udam


ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥